ਸੋਰਠਿ ਮਹਲਾ ੫ ॥
ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥

Sorath Mehalaa 5 ||
Paramaesar Dhithaa Bannaa || Dhukh Rog Kaa Ddaeraa Bhannaa || Anadh Karehi Nar Naaree || Har Har Prabh Kirapaa Dhhaaree ||1|| Santhahu Sukh Hoaa Sabh Thhaaee || Paarabreham Pooran Paramaesar Rav Rehiaa Sabhanee Jaaee || Rehaao || Dhhur Kee Baanee Aaee || Thin Sagalee Chinth Mittaaee || Dhaeiaal Purakh Miharavaanaa || Har Naanak Saach Vakhaanaa ||2||13||77||

Sorat’h, Fifth Mehl:
The Transcendent Lord has given me His support. The house of pain and disease has been demolished. The men and women celebrate. The Lord God, Har, Har, has extended His Mercy. ||1|| O Saints, there is peace everywhere. The Supreme Lord God, the Perfect Transcendent Lord, is pervading everywhere. ||Pause|| The Bani of His Word emanated from the Primal Lord. It eradicates all anxiety. The Lord is merciful, kind and compassionate. Nanak chants the Naam, the Name of the True Lord. ||2||13||77||

ਹੇ ਸੰਤ ਜਨੋ! (ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ, ਜਿਨ੍ਹਾਂ ਉੱਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ॥੧॥ ਹੇ ਸੰਤ ਜਨੋ! (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ, (ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ ਰਹਾਉ॥ ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਹੇ ਨਾਨਕ! ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ ॥੨॥੧੩॥੭੭॥